• Home
  • Uncategorized
  • National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

ਨਵੀਂ ਦਿੱਲੀ, 22 ਅਗਸਤ: ਦਿੱਲੀ ਦੀ ਤਿਹਾੜ ਜੇਲ੍ਹ ਵਿਚ ਮੌਤ ਦਾ ਸ਼ਿਕਾਰ ਹੋਏ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਕਾਂਗਰਸ ਪਾਰਟੀ ਦਾ ਰੋਲ ਮਾਡਲ ਕਹਿਣ ’ਤੇ ਦੀਪਿੰਦਰ ਹੁੱਡਾ ਦੇ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਕਮੇਟੀ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਸੈਂਕੜੇ ਆਗੂਆਂ ਨੇ ਅੱਜ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ ਕੀਤਾ ਅਤੇ ਮੰਗ ਕੀਤੀ ਕਿ ਉਹ ਦੀਪਿੰਦਰ ਹੁੱਡਾ ਨੂੰ ਤੁਰੰਤ ਪਾਰਟੀ ਵਿਚੋਂ ਕੱਢਣ ਅਤੇ ਸਿੱਖ ਕੌਮ ਕੋਲੋਂ ਖਾਸ ਤੌਰ ’ਤੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਕੋਲੋਂ ਮੁਆਫੀ ਮੰਗਣ।

ਰਾਹੁਲ ਗਾਂਧੀ ਦੇ ਘਰ ਦਾ ਘਿਰਾਓ ਕਰ ਰਹੇ ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਦੀ ਅਗਵਾਈ ਹੇਠ ਆਗੂਆਂ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਅਤੇ ਕਿਸੇ ਅਣਦੱਸੀ ਥਾਂ ’ਤੇ ਲੈ ਗਈ।

ਗ੍ਰਿਫਤਾਰੀ ਉਪਰੰਤ ਬੱਸ ਵਿਚ ਹੀ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਵਿਚ ਦੋਹਰੀ ਉਮਰ ਕੈਦ ਭੁਗਤ ਰਹੇ ਜ਼ਾਲਮ ਕਾਤਲ ਸੱਜਣ ਕੁਮਾਰ ਨੂੰ ਕਾਂਗਰਸ ਦੇ ਦੀਪਿੰਦਰ ਹੁੱਡਾ ਵਰਗੇ ਆਗੂ ਪਾਰਟੀ ਦਾ ਰੋਲ ਮਾਡਲ ਦੱਸ ਰਹੇ ਹਨ। ਉਹਨਾਂ ਕਿਹਾ ਕਿ ਕੀ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲਾ ਆਗੂ ਕਿਸੇ ਦਾ ਵੀ ਰੋਲ ਮਾਡਲ ਹੋ ਸਕਦਾ ਹੈ ? ਉਹਨਾਂ ਕਿਹਾ ਕਿ ਜੇਕਰ ਕਾਂਗਰਸ ਲਈ ਇਹ ਰੋਲ ਮਾਡਲ ਸੀ ਤਾਂ ਇਸ ਤੋਂ ਖੁਦ ਸਮਝਿਆ ਜਾ ਸਕਦਾ ਹੈ ਕਿ ਕਾਂਗਰਸ ਪਾਰਟੀ ਸਿੱਖਾਂ ਪ੍ਰਤੀ ਕਿਸ ਤਰੀਕੇ ਦੀ ਮਾਨਸਿਕਤਾ ਰੱਖਦੀ ਹੈ।

ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਗਾਂਧੀ ਪਰਿਵਾਰ ਨੇ ਸਾਰੀ ਉਮਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ ਹੈ। ਉਸਨੇ ਨਾ ਸਿਰਫ ਕਤਲੇਆਮ ਕਰਵਾਉਣ ਵਾਲੇ ਆਗੂਆਂ ਨੂੰ ਕੈਬਨਿਟ ਮੰਤਰੀ, ਲੋਕ ਸਭਾ ਅਤੇ ਰਾਜ ਸਭਾ ਮੈਂਬਰੀਆਂ, ਚੇਅਰਮੈਨੀਆਂ ਤੇ ਹੋਰ ਉੱਚ ਅਹੁਦੇ ਕੇ ਨਿਵਾਜਿਆ ਬਲਕਿ ਹਮੇਸ਼ਾ ਇਹਨਾਂ ਆਗੂਆਂ ਨੂੰ ਪਾਰਟੀ ਵਿਚ ਵੀ ਵੱਡੇ-ਵੱਡੇ ਅਹੁਦੇ ਦੇ ਕੇ ਜਿਥੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ, ਉਥੇ ਹੀ ਇਹ ਦੱਸ ਦਿੱਤਾ ਕਿ ਗਾਂਧੀ ਪਰਿਵਾਰ ਨੂੰ ਇਹ ਆਗੂ ਹਮੇਸ਼ਾ ਜਾਨ ਤੋਂ ਵੀ ਪਿਆਰੇ ਰਹੇ ਹਨ।ਉਹਨਾਂ ਕਿਹਾ ਕਿ ਦੀਪਿੰਦਰ ਹੁੱਡਾ ਦਾ ਬਿਆਨ ਐਵੇਂ ਹੀ ਨਹੀਂ ਆ ਗਿਆ ਬਲਕਿ ਰਾਹੁਲ ਗਾਂਧੀ ਵੱਲੋਂ ਉਸਨੂੰ ਪੂਰਾ ਥਾਪੜਾ ਦਿੱਤਾ ਗਿਆ ਜਿਸ ਸਦਕਾ ਉਸਨੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਿਆ।

ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਵੀ ਇਹ ਵੇਖ ਲੈਣ ਕਿ ਕਿਵੇਂ ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲਾ ਅੱਜ ਗਾਂਧੀ ਪਰਿਵਾਰ ਤੇ ਹੋਰ ਕਾਂਗਰਸੀ ਆਗੂਆਂ ਦਾ ਰੋਲ ਮਾਡਲ ਹੈ। ਉਹਨਾਂ ਕਿਹਾ ਕਿ ਜੇਕਰ ਹੁਣ ਵੀ ਕਾਂਗਰਸ ਨੇ ਆਪਣੀ ਮਾਨਸਿਕਤਾ ਨਾ ਬਦਲੀ ਤਾਂ ਇਸਨੂੰ ਲੋਕ ਇਕ ਵਾਰ ਫਿਰ ਤੋਂ ਕਰਾਰੀ ਹਾਰ ਦੇਣਗੇ ਜਿਵੇਂ ਪਹਿਲਾਂ ਦਿੱਤੀ ਸੀ।ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਹਮੇਸ਼ਾ 1984 ਦੇ ਸਿੱਖ ਕਤਲੇਆਮ ਕੇਸਾਂ ਦੇ ਦੋਸ਼ੀਆਂ ਖਿਲਾਫ ਕੇਸਾਂ ਦੀ ਪੈਰਵੀ ਡੱਟ ਕੇ ਕੀਤੀ ਸੀ ਤੇ ਹਮੇਸ਼ਾ ਕਰੇਗੀ ਤੇ ਸਾਰੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦੁਆ ਕੇ ਹੀ ਦਮ ਲਵੇਗੀ।ਇਸ ਮੌਕੇ ਵੱਡੀ ਗਿਣਤੀ ਵਿਚ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਅਹੁਦੇਦਾਰ, ਆਗੂ ਤੇ ਵਰਕਰ ਹਾਜ਼ਰ ਸਨ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top