• Home
  • Uncategorized
  • ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਚੰਡੀਗੜ੍ਹ, 31 ਅਗਸਤ : ਪੰਜਾਬ ਯੂਨੀਵਰਸਿਟੀ ਵਿੱਚ ਪ੍ਰਧਾਨ ਦੇ ਅਹੁਦੇ ਲਈ ABVP ਦੇ ਉਮੀਦਵਾਰ ਅੰਕਿਤ ਬਿਧਾਨ ਨੇ ਵਿਦਿਆਰਥੀ ਯੂਨੀਅਨ ਦੀ ਚੋਣ ਜਿੱਤ ਲਈ ਹੈ। ਅਕਾਲੀ ਦਲ ਦੇ ਵਿਦਿਆਰਥੀ ਵਿੰਗ ‘ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ’ (SOI) ਨੇ ਉਨ੍ਹਾਂ ਨੂੰ ਚੋਣਾਂ ਵਿੱਚ ਸਮਰਥਨ ਦਿੱਤਾ ਸੀ।

ਅੰਕਿਤ ਪਹਿਲੀ ਵਾਰ ਪ੍ਰਧਾਨ ਬਣਨਗੇ। ਪਿਛਲੀ ਵਾਰ ਏਬੀਵੀਪੀ ਵਲੋਂ ਗੌਰਵਵੀਰ ਸੋਹਲ ਪ੍ਰਧਾਨ ਸਨ, ਹਾਲਾਂਕਿ ਪਿਛਲੀ ਵਾਰ ਉਨ੍ਹਾਂ ਕੋਲ ਅਕਾਲੀ ਦਲ ਦਾ ਸਮਰਥਨ ਨਹੀਂ ਸੀ। ਇਸ ਚੋਣ ਵਿੱਚ ਆਮ ਆਦਮੀ ਪਾਰਟੀ (AAP) ਦਾ ਵਿਦਿਆਰਥੀ ਵਿੰਗ ਦੂਜੇ ਅਤੇ ਕਾਂਗਰਸ ਦੀ ਐੱਨਐੱਸਯੂਆਈ (NSUI) ਤੀਜੇ ਨੰਬਰ ‘ਤੇ ਰਹੀ। ਅੰਕਿਤ ਬਿਧਾਨ ਦੇ ਪ੍ਰਧਾਨ ਬਣਨ ਤੋਂ ਬਾਅਦ ਯੂਨੀਵਰਸਿਟੀ ਚ ਜਸ਼ਨ ਦਾ ਮਾਹੌਲ ਹੈ।

ਜਿੱਤ ਤੋਂ ਬਾਅਦ ਅੰਕਿਤ ਬਿਧਾਨ ਨੇ ਇਸ ਨੂੰ ਸਿਰਫ਼ ਆਪਣੀ ਜਿੱਤ ਨਹੀਂ, ਸਗੋਂ ਪੂਰੇ ਜੈਨ-ਜ਼ੀ (Gen-Z) ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਅੱਜ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਜੈਨ-ਜ਼ੀ ਦੇ ਦਿਲ ਵਿੱਚ ਏਬੀਵੀਪੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਵਿਸ਼ਵਾਸ ਹੈ। ਅੰਕਿਤ ਬਿਧਾਨ ਨੇ ਕਿਹਾ ਕਿ ਵਿਦਿਆਰਥੀਆਂ ਨੇ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ ਅਤੇ ਹੁਣ ਉਨ੍ਹਾਂ ਦੀ ਪਹਿਲਕਦਮੀ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਚੁੱਕਣਾ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨਾ ਹੋਵੇਗੀ। ਉਨ੍ਹਾਂ ਆਪਣੀ ਜਿੱਤ ਲਈ ਵਿਦਿਆਰਥੀਆਂ ਅਤੇ ਸਮਰਥਕਾਂ ਦਾ ਧੰਨਵਾਦ ਵੀ ਕੀਤਾ। ਉਹ ਸਾਲ 2021 ਤੋਂ ਏਬੀਵੀਪੀ ਵਿਦਿਆਰਥੀ ਸੰਗਠਨ ਨਾਲ ਜੁੜੇ ਹੋਏ ਹਨ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top