• Home
  • Uncategorized
  • UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ।

ਨਵੀ ਦਿੱਲੀ, 15 ਸਤੰਬਰ 2026: UPI ਤੋਂ 2,000 ਰੁਪਏ ਤੋਂ ਵੱਧ ਦੇ ਭੁਗਤਾਨ ‘ਤੇ ਹੁਣ 0.4% ਚਾਰਜ ਲੱਗੇਗਾ। ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਨੇ ਮੰਗਲਵਾਰ ਨੂੰ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। 15 ਅਕਤੂਬਰ ਤੋਂ ਚੋਣਵੇਂ ਪਰਸਨ-ਟੂ-ਮਰਚੈਂਟ (P2M) UPI ਲੈਣ-ਦੇਣ ‘ਤੇ ਮਰਚੈਂਟ ਡਿਸਕਾਊਂਟ ਰੇਟ (MDR) ਲੱਗੇਗਾ। ਇਹ ਬਦਲਾਅ ਡਿਜੀਟਲ ਭੁਗਤਾਨ ਦੇ ਖੇਤਰ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਕਰੇਗਾ। ਇਹ ਰਕਮ ਵੱਖ-ਵੱਖ ਲੈਣ-ਦੇਣ ‘ਤੇ ਨਿਰਭਰ ਕਰੇਗੀ।

NPCI ਅਨੁਸਾਰ, 2,000 ਰੁਪਏ ਤੋਂ ਵੱਧ ਦੇ ਲੈਣ-ਦੇਣ ‘ਤੇ ਵਪਾਰੀਆਂ ਨੂੰ 0.4 ਫੀਸਦੀ ਦਾ ਚਾਰਜ ਦੇਣਾ ਹੋਵੇਗਾ। 75,000 ਰੁਪਏ ਜਾਂ ਇਸ ਤੋਂ ਵੱਧ ਦੇ ਭੁਗਤਾਨ ‘ਤੇ ਵੱਧ ਤੋਂ ਵੱਧ ਸ਼ੁਲਕ 300 ਰੁਪਏ ਤੈਅ ਕੀਤਾ ਗਿਆ ਹੈ। ਇਹ ਨਵਾਂ ਢਾਂਚਾ UPI ਈਕੋਸਿਸਟਮ ਲਈ ਇੱਕ ਵਧੇਰੇ ਟਿਕਾਊ ਵਪਾਰਕ ਮਾਡਲ ਬਣਾਉਣ ਦੇ ਉਦੇਸ਼ ਨਾਲ਼ ਹੈ। ਇਸ ਤੋਂ ਪ੍ਰਾਪਤ ਆਮਦਨ ਦੀ ਵਰਤੋਂ ਭੁਗਤਾਨ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਲਈ ਕੀਤੀ ਜਾਵੇਗੀ।

ਦੱਸ ਦਈਏ ਕਿ 2,000 ਰੁਪਏ ਤੱਕ ਦਾ ਭੁਗਤਾਨ ਕਰਨ ‘ਤੇ ਗਾਹਕ ਅਤੇ ਵਪਾਰੀ ਦੋਵਾਂ ਤੋਂ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾਵੇਗੀ। ਵਿੱਤ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਸਥਿਤੀ ਸਾਫ਼ ਕਰ ਦਿੱਤੀ ਸੀ। RuPay ਡੈਬਿਟ ਕਾਰਡ ਤੋਂ ਹੋਣ ਵਾਲੇ ਭੁਗਤਾਨ ਨੂੰ ਵੀ ਇਸ ਛੋਟ ਵਿੱਚ ਸ਼ਾਮਲ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ (P2P) ਨੂੰ ਪੈਸੇ ਭੇਜਣਾ ਪੂਰੀ ਤਰ੍ਹਾਂ ਮੁਫ਼ਤ ਰਹੇਗਾ। 2000 ਰੁਪਏ ਤੱਕ ਗਾਹਕ ਤੋਂ ਦੁਕਾਨਦਾਰ ਨੂੰ ਕੀਤਾ ਗਿਆ ਭੁਗਤਾਨ ਮੁਫ਼ਤ ਰਹੇਗਾ।2,000 ਤੋਂ ਵੱਧ ਦੀ ਰਕਮ ‘ਤੇ ਦੁਕਾਨਦਾਰ ਨੂੰ ਮਿਲਣ ਵਾਲੀ ਪੇਮੈਂਟ ‘ਤੇ 0.4% ਚਾਰਜ ਲੱਗੇਗਾ।ਕੈਲਕੂਲੇਸ਼ਨ ਅਨੁਸਾਰ, ₹75,000 ਜਾਂ ਇਸ ਤੋਂ ਵੱਧ ਦੇ ਹਰ ਲੈਣ-ਦੇਣ ‘ਤੇ ₹300 ਹੀ ਫੀਸ ਲੱਗੇਗੀ।ਰੇਲਵੇ, ਟੈਲੀਕੌਮ ਸਰਵਿਸ, ਬੀਮਾ ਅਤੇ ਫਿਊਲ ਵਰਗੀਆਂ ਚੋਣਵੀਆਂ ਸ਼੍ਰੇਣੀਆਂ ਵਿੱਚ ₹2,000 ਤੋਂ ਵੱਧ ਦੇ UPI ਭੁਗਤਾਨ ‘ਤੇ ਪ੍ਰਤੀ ਟ੍ਰਾਂਜੈਕਸ਼ਨ ₹5 ਦਾ ਫਲੈਟ ਚਾਰਜ ਲੱਗੇਗਾ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top