• Home
  • Uncategorized
  • ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ 
Image

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ 

ਚੰਡੀਗੜ੍ਹ,24 ਸਤੰਬਰ: ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਪੰਜਾਬ ਸਰਕਾਰ ਨਾਲ ਅੱਜ ਦੁਪਹਿਰ 3 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਸਵੇਰੇ 10 ਵਜੇ ਕਿਸਾਨ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ।

ਇਸ ਮੀਟਿੰਗ ਵਿੱਚ 23 ਸੂਤਰੀ ਮੰਗ ਪੱਤਰ ਸਬੰਧੀ ਸਰਕਾਰ ਸਾਹਮਣੇ ਆਪਣਾ ਪੱਖ ਦਲੀਲਪੂਰਵਕ ਰੱਖਣ ਲਈ ਤਿਆਰੀ ਕੀਤੀ ਜਾਵੇਗੀ। ਮੋਰਚੇ ਦੀਆਂ ਮੁੱਖ ਮੰਗਾਂ ਵਿੱਚ ਪੰਜਾਬ ਸਰਕਾਰ ਵੱਲੋਂ ਪੰਜ ਫ਼ਸਲਾਂ ਦੀ ਮੰਡੀ ਵਿੱਚ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣਾ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕਰਨਾ, ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣਾ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲਾਂ, ਫ਼ਰੀ ਟਰੇਡ ਐਗਰੀਮੈਂਟ ਸਮੇਤ, ਵਿਰੁੱਧ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਮਤਾ ਪਾਸ ਕਰਨਾ ਸ਼ਾਮਲ ਹੈ।

ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਮੋਰਚਿਆਂ ’ਤੇ ਜਬਰੀ ਕਾਰਵਾਈ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਵੀ ਰੱਖੀ ਜਾਵੇਗੀ। ਮੀਟਿੰਗ ਉਪਰੰਤ ਮੋਰਚੇ ਵੱਲੋਂ ਅਗਲੀ ਰਣਨੀਤੀ ਉਲੀਕੀ ਜਾਵੇਗੀ। ਇਹ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top