• Home
  • Punjabi News
  • ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ
Image

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

ਮੁੰਬਈ, 24 ਸਤੰਬਰ 2026- ‘ਵੈਲਕਮ’ ਅਤੇ ‘ਆਸ਼ਿਕੀ’ ਵਰਗੀਆਂ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਪਛਾਣ ਬਣਾਉਣ ਵਾਲੇ ਅਦਾਕਾਰ ਮੁਸ਼ਤਾਕ ਖ਼ਾਨ ਦਾ 56 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ।ਉਹ ਪਿਛਲੇ ਲਗਭਗ 15 ਦਿਨਾਂ ਤੋਂ ਮੁੰਬਈ ਦੇ ਹਸਪਤਾਲ ਵਿੱਚ ਭਰਤੀ ਸਨ, ਜਿੱਥੇ ਉਨ੍ਹਾਂ ਨੇ ਅੱਜ 24 ਸਤੰਬਰ ਨੂੰ ਅੰਤਿਮ ਸਾਹ ਲਿਆ।

ਜਾਣਕਾਰੀ ਅਨੁਸਾਰ ਮੁਸ਼ਤਾਕ ਖ਼ਾਨ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸਨ।ਉਨ੍ਹਾਂ ਨੂੰ ਲਗਭਗ ਪੰਜ ਸਾਲ ਪਹਿਲਾਂ ਕੈਂਸਰ ਦਾ ਪਤਾ ਲੱਗਿਆ ਸੀ, ਪਰ ਹਾਲ ਹੀ ਵਿੱਚ ਉਨ੍ਹਾਂ ਦੀ ਤਬੀਅਤ ਲਗਾਤਾਰ ਵਿਗੜਦੀ ਚਲੀ ਗਈ।ਉਨ੍ਹਾਂ ਨੂੰ 25 ਸਤੰਬਰ ਨੂੰ ਮੁੰਬਈ ਵਿੱਚ ਸੁਪੁਰਦ-ਏ-ਖ਼ਾਕ ਕੀਤਾ ਜਾਵੇਗਾ।ਮੁਸ਼ਤਾਕ ਖਾਨ ਨੇ ਫਿਲਮਾਂ ਵਿੱਚ ਮੁੱਖ ਤੌਰ ‘ਤੇ ਸਹਾਇਕ ਅਤੇ ਹਾਸ-ਰਸ ਭੂਮਿਕਾਵਾਂ ਰਾਹੀਂ ਆਪਣੀ ਪਛਾਣ ਬਣਾਈ। ਦਰਸ਼ਕਾਂ ਨੇ ਫਿਲਮ ਵੈਲਕਮ ਵਿੱਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਸਰਾਹਿਆ। ਇਸ ਤੋਂ ਇਲਾਵਾ, ਉਨ੍ਹਾਂ ਨੇ ਆਸ਼ਿਕੀ, ਮੁਝਸੇ ਸ਼ਾਦੀ ਕਰੋਗੀ ਅਤੇ ਹਮ ਹੈਂ ਰਾਹੀ ਪਿਆਰ ਕੇ ਵਰਗੀਆਂ ਫਿਲਮਾਂ ਵਿੱਚ ਵੀ ਆਪਣੀ ਅਦਾਕਾਰੀ ਨਾਲ ਛਾਪ ਛੱਡੀ।

Releated Posts

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਲੰਡਨ, 5 ਨਵੰਬਰ – ਸਥਾਨਕ ਮੀਡੀਆ ਰਿਪੋਰਟਾਂ ਅਤੇ ਏਅਰਲਾਈਨਾਂ ਦੇ ਬਿਆਨਾਂ ਅਨੁਸਾਰ, ਵੀਰਵਾਰ ਨੂੰ ਯੂਰਪ ਭਰ ਵਿੱਚ ਇੱਕ…

ByByPrince KandhariNov 5, 2026

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਚੰਡੀਗੜ੍ਹ, 5 ਨਵੰਬਰ 2026:- ਪੰਜਾਬ ਭਰ ਦੇ ਵਿਦਿਆਰਥੀਆਂ ਲਈ ਸਿਵਲ ਸੇਵਾਵਾਂ ਦੀ ਤਿਆਰੀ ਨੂੰ ਪਹੁੰਚਯੋਗ ਬਣਾਉਣ ਦੇ ਮੰਤਵ…

ByByPrince KandhariNov 5, 2026

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

ਚੰਡੀਗੜ੍ਹ, 5 ਨਵੰਬਰ:- ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅੱਜ ਸ਼ਾਮ 6 ਵਜੇ ਦੇ ਕਰੀਬ ਨਾਭਾ ਜੇਲ੍ਹ…

ByByPrince KandhariNov 5, 2026

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

Leave a Reply

Your email address will not be published. Required fields are marked *

Scroll to Top