• Home
  • Uncategorized
  • ਸਵ: ਸ਼੍ਰੀ ਸੰਜੀਵ ਮਿੱਤਲ ਜੀ ਦੀ ਯਾਦ ਵਿੱਚ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ।
Image

ਸਵ: ਸ਼੍ਰੀ ਸੰਜੀਵ ਮਿੱਤਲ ਜੀ ਦੀ ਯਾਦ ਵਿੱਚ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ।

ਸਵ: ਸ਼੍ਰੀ ਸੰਜੀਵ ਮਿੱਤਲ ਜੀ ਦੀ ਯਾਦ ਵਿੱਚ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ
ਫ਼ਰੀਦਕੋਟ:27 ਸਤੰਬਰ (ਪਰਵਿੰਦਰ ਸਿੰਘ ਕੰਧਾਰੀ)-
ਇਲਾਕੇ ਦੇ ਹਰਮਨ-ਪਿਆਰੇ ਅਤੇ ਸਮਾਜ ਸੇਵੀ ਸਵ: ਸ਼੍ਰੀ ਸੰਜੀਵ ਮਿੱਤਲ ਜੀ ਵੱਲੋਂ ਨਿਭਾਈਆਂ ਗਈਆਂ ਨਿਸ਼ਕਾਮ ਤੇ ਬਿਹਤਰੀਨ ਸੇਵਾਵਾਂ ਨੂੰ ਯਾਦ ਕਰਦਿਆਂ ਅੱਜ ਗੁਰਦੁਆਰਾ ਖਾਲਸਾ ਦੀਵਾਨ (ਹੁੱਕੀ ਚੌਂਕ), ਫ਼ਰੀਦਕੋਟ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮੂਹ ਦੋਸਤ-ਮਿੱਤਰਾਂ ਅਤੇ ਪਰਿਵਾਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਵਿੱਚ ਸਵੇਰੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ, ਉਪਰੰਤ ਸਰਬੱਤ ਦੇ ਭਲੇ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਸ਼ਰਧਾਂਜਲੀ ਸਮਾਗਮ ਦੌਰਾਨ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਇੱਕ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਜ਼ਰੂਰਤਮੰਦਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।
ਇਸ ਨੇਕ ਕਾਰਜ ਨੂੰ ਸਫ਼ਲ ਬਣਾਉਣ ਵਿੱਚ ਰੋਟਰੀ ਕਲੱਬ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਦੇ ਨਾਲ ਹੀ ਸਵ: ਸ਼੍ਰੀ ਸੰਜੀਵ ਮਿੱਤਲ ਜੀ ਦੇ ਸਪੁੱਤਰ ਅੰਕੁਰ ਮਿੱਤਲ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ ਗਈ, ਜਿਨ੍ਹਾਂ ਨੇ ਆਪਣੇ ਪਿਤਾ ਜੀ ਦੇ ਦਰਸਾਏ ਹੋਏ ਨੇਕ ਰਸਤੇ ‘ਤੇ ਚੱਲਦਿਆਂ ਇਸ ਧਾਰਮਿਕ ਅਤੇ ਸਮਾਜ-ਭਲਾਈ ਸਮਾਗਮ ਦੇ ਪ੍ਰਬੰਧਾਂ ਵਿੱਚ ਅਹਿਮ ਭੂਮਿਕਾ ਨਿਭਾਈ।
ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ, ਪਤਵੰਤਿਆਂ ਅਤੇ ਸਨੇਹੀਆਂ ਨੇ ਹਾਜ਼ਰੀ ਭਰ ਕੇ ਸਵ: ਸ਼੍ਰੀ ਸੰਜੀਵ ਮਿੱਤਲ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top