• Home
  • Punjabi News
  • ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ
Image

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ , 28 ਸਤੰਬਰ : ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਜਸ਼ਨ-ਏ-ਇਨਕਲਾਬ’ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖਾਸ ਤੌਰ ‘ਤੇ ਸ਼ਿਰਕਤ ਕੀਤੀ ਗਈ।ਉਨ੍ਹਾਂ ਦੇ ਨਾਲ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ।

ਪੀ.ਏ.ਯੂ. ਗਰਾਊਂਡ ਵਿੱਚ ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੌਰਾਨ ਕਲਾਕਾਰਾਂ ਦੀ ਪੇਸ਼ਕਾਰੀ ‘ਤੇ ਦਰਸ਼ਕ ਖੂਬ ਝੂਮੇ। 117 ਵਿਧਾਨ ਸਭਾ ਹਲਕਿਆਂ ਤੋਂ ਆਏ ਇੱਕ ਲੱਖ ਤੋਂ ਵੱਧ ਲੋਕਾਂ ਦੇ ਇਕੱਠ ਵਿੱਚ ਗੀਤ-ਸੰਗੀਤ ਅਤੇ ਹੋਰ ਕਲਾਕਾਰਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਦੁਪਹਿਰ ਤਿੰਨ ਵਜੇ ਸ਼ੁਰੂ ਹੋਏ ਇਸ ਪ੍ਰੋਗਰਾਮ ਵਿੱਚ ਰਾਤ ਹੁੰਦਿਆਂ ਹੀ ਭੀੜ ਹੋਰ ਵਧ ਗਈ। ਦੱਸ ਦਈਏ ਕਿ ਇਸ ਸਮਾਗਮ ਸਬੰਧੀ ਆਵਾਜਾਈ ਬਾਰੇ ਸਲਾਹ-ਮਸ਼ਵਰਾ ਜਾਰੀ ਕੀਤਾ ਗਿਆ ਹੈ, ਪਰ ਲੋਕਾਂ ਨੂੰ ਸਿਰਫ਼ ਸੁਰੱਖਿਆ ਜਾਂਚ ਤੋਂ ਬਾਅਦ ਹੀ ਅੰਦਰ ਦਾਖ਼ਲ ਹੋਣ ਦਿੱਤਾ ਗਿਆ।

ਇਸ ਪ੍ਰੋਗਰਾਮ ਵਿੱਚ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਕੁਲਵਿੰਦਰ ਬਿੱਲਾ ਦੇ ਨਾਲ-ਨਾਲ ਬਸੰਤ ਕੌਰ ਅਤੇ ਪਰੀ ਪੰਧੇਰ ਨੇ ਵੀ ਆਪਣੀ ਖਾਸ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਨੱਚਣ-ਗਾਉਣ ਲਈ ਮਜ਼ਬੂਰ ਕੀਤਾ। ਇਸ ਦੇ ਨਾਲ ਹੀ ਦੇਸ਼ ਭਗਤੀ ਦੇ ਨਾਟਕ ਨੇ ਲੋਕਾਂ ਦੀਆਂ ਅੱਖਾਂ ਨਮ ਵੀ ਕੀਤੀਆਂ ਅਤੇ ਉਨ੍ਹਾਂ ਵਿੱਚ ਜੋਸ਼ ਵੀ ਭਰਿਆ।

Releated Posts

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਲੰਡਨ, 5 ਨਵੰਬਰ – ਸਥਾਨਕ ਮੀਡੀਆ ਰਿਪੋਰਟਾਂ ਅਤੇ ਏਅਰਲਾਈਨਾਂ ਦੇ ਬਿਆਨਾਂ ਅਨੁਸਾਰ, ਵੀਰਵਾਰ ਨੂੰ ਯੂਰਪ ਭਰ ਵਿੱਚ ਇੱਕ…

ByByPrince KandhariNov 5, 2026

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਚੰਡੀਗੜ੍ਹ, 5 ਨਵੰਬਰ 2026:- ਪੰਜਾਬ ਭਰ ਦੇ ਵਿਦਿਆਰਥੀਆਂ ਲਈ ਸਿਵਲ ਸੇਵਾਵਾਂ ਦੀ ਤਿਆਰੀ ਨੂੰ ਪਹੁੰਚਯੋਗ ਬਣਾਉਣ ਦੇ ਮੰਤਵ…

ByByPrince KandhariNov 5, 2026

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

ਚੰਡੀਗੜ੍ਹ, 5 ਨਵੰਬਰ:- ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅੱਜ ਸ਼ਾਮ 6 ਵਜੇ ਦੇ ਕਰੀਬ ਨਾਭਾ ਜੇਲ੍ਹ…

ByByPrince KandhariNov 5, 2026

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

Leave a Reply

Your email address will not be published. Required fields are marked *

Scroll to Top