ਚੰਡੀਗੜ੍ਹ, 1 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਆਈ ਖੇਡਾਂ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਖੇਡ ਨੂੰ ਦੇਖਣ ਲਈ ਜਾਪਾਨ ਜਾਣ ਲਈ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ ਨਹੀਂ ਦਿੱਤੀ। ਕੇਂਦਰ ਸਰਕਾਰ ਨੇ ਉਨ੍ਹਾਂ ਦਾ ਦੌਰਾ ਰੱਦ ਕਰਨ ਦਾ ਕਾਰਨ ਸੁਰੱਖਿਆ ਚਿੰਤਾਵਾਂ ਦੱਸਿਆ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੌਰਾਨ ਕਿਸੇ ਵੀ ਵੀਆਈਪੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਇੱਕ ਵੱਡੀ ਚੁਣੌਤੀ ਹੈ। ਇਸ ਲਈ ਕੋਈ ਸੁਰੱਖਿਆ ਜੋਖਮ ਨਹੀਂ ਲਿਆ ਜਾ ਸਕਦਾ ਅਤੇ CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਆਈ ਖੇਡਾਂ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਮੈਚ ਨੂੰ ਦੇਖਣ ਲਈ ਜਾਪਾਨ ਜਾਣ ਦਾ ਸੱਦਾ ਮਿਲਿਆ ਸੀ। ਪੁਰਸ਼ ਹਾਕੀ ਸੈਮੀਫਾਈਨਲ ਅੱਜ 1 ਅਕਤੂਬਰ ਨੂੰ ਅਤੇ ਫਾਈਨਲ 3 ਅਕਤੂਬਰ ਨੂੰ ਹੋਣੇ ਹਨ।

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












