ਚੰਡੀਗੜ੍ਹ, 3 ਅਕਤੂਬਰ: ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਸ਼ੁੱਕਰਵਾਰ (2 ਅਕਤੂਬਰ 2026) ਨੂੰ ਗਾਂਧੀ ਜਯੰਤੀ ਮੌਕੇ ਕਰਵਾਏ ਗਏ ਕੋਕਰੋਚ ਜਨਤਾ ਪਾਰਟੀ (CJP) ਦੇ ਵਿਰੋਧ ਪ੍ਰਦਰਸ਼ਨ ਦੌਰਾਨ 75 ਸਾਲਾ ਬਜ਼ੁਰਗ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ।ਪੀਟੀਆਈ ਦੀ ਰਿਪੋਰਟ ਮੁਤਾਬਕ ਸ਼ਿਵਾਜੀ ਪਾਰਕ ਪੁਲਿਸ ਨੇ ਮ੍ਰਿਤਕ ਦੀ ਪਛਾਣ ਠਾਣੇ ਸਥਿਤ ਦੋਸਤੀ ਵੈਸਟ ਕਾਊਂਟੀ ਦੇ ਬੀ ਵਿੰਗ ਵਾਸੀ ਗੋਪਾਲਕ੍ਰਿਸ਼ਨ ਸੁੱਬਈਆ ਪਿੱਲਈ ਵਜੋਂ ਕੀਤੀ ਹੈ।ਪੁਲਿਸ ਅਧਿਕਾਰੀ ਅਨੁਸਾਰ ਪਿੱਲਈ ਸ਼ਾਮ ਕਰੀਬ 4:30 ਵਜੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸ਼ਿਵਾਜੀ ਪਾਰਕ ਪਹੁੰਚੇ ਸਨ। ਕਰੀਬ ਅੱਧੇ ਘੰਟੇ ਬਾਅਦ ਸ਼ਾਮ 5 ਵਜੇ ਉਨ੍ਹਾਂ ਨੇ ਛਾਤੀ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਕੀਤੀ। ਮੌਕੇ ’ਤੇ ਮੌਜੂਦ ਉਨ੍ਹਾਂ ਦੇ ਦੋਸਤਾਂ ਅਤੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ
Releated Posts
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ
ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਵਾਲਾ ਯੂਕੇ ਹੁਣ ਦੂਜੇ ਨੰਬਰ ’ਤੇ
ਯੂਕੇ ਦਾ ਯੂ-ਟਰਨ; ਘਾਟੇ ਤੋਂ ਘਬਰਾਈ ਸਰਕਾਰ, ਹੁਣ ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ83 ਹਜ਼ਾਰ ਭਾਰਤੀ…
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ
SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…












